Guru teg bahadar ji in punjabi| ਗੁਰੂ ਤੇਗ ਬਹਾਦਰ ਜੀ

ਗੁਰੂ ਤੇਗ ਬਹਾਦਰ ਜੀ ( Guru teg bahadar ji in punjabi ) : ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ। ਆਪਨੇ ਹਿੰਦੂ ਧਰਮ ਦੀ ਰਾਖੀ ਲਈ ਆਪਣਾ ਸਿਰ ਦੇ ਦਿੱਤਾ ਤੇ ਇਸ ਤਰ੍ਹਾਂ ਧਰਮ ਦੀ ਖਾਤਰ ਕੁਰਬਾਨਿਆਂ ਕਰਨ ਲਈ ਭਾਰਤੀ ਕੋਮ ਵਿੱਚ ਨਵੀਂ ਰੂਹ ਭਰ ਦਿੱਤੀ।

Contents

ਗੁਰੂ ਤੇਗ ਬਹਾਦਰ ਜੀ ਦਾ ਜਨਮ

ਜਨਮ ਅਤੇ ਬਚਪਨ: – ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ 1621 ਇਸਵੀਂ ਨੂੰ ਅਮ੍ਰਿਤਸਰ ਵਿੱਚ ਸ਼੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਨਾਨਕੀ ਜੀ ਦੀ ਕੁਖੋਂ ਹੋਇਆਂ। ਆਪ ਦੇ ਬਚਪਣ ਦਾ ਨਾਂ ਬਹਾਦਰ ਚੰਦ ਸੀ। ਗੁਰੂ ਤੇਗ ਬਹਾਦਰ ਜੀ ਬਚੱਪਣ ਤੋਂ ਹੀ ਸੰਤ ਸਰੂਪ ਸਮਾਧੀ ਵਿੱਚ ਲੀਨ ਰਹਿੰਦੇ ਗੁਰੂ ਹਰ ਗੋਬਿੰਦ ਸਿੰਘ ਨੇ ਆਪਦੀ ਵਿਦਿਆ ਦੀ ਆਪ ਦੇਖ ਰੇਖ ਕੀਤੀ ਅਤੇ ਆਪ ਹਰ ਤਰ੍ਹਾਂ ਦੀਆਂ ਕਲਾਵਾਂ ਵਿੱਚ ਨਿੰਪੁਨ ਸਨ। 1634 ਇਸਵੀਂ ਵਿੱਚ ਆਪਜੀ ਨੇ ਆਪਣੇ ਪਿਤਾ ਜੀ ਨਾਲ ਮਿਲ ਕੇ ਕਰਤਾਰ ਪੂਰ ਦੇ ਯੂਧ ਵਿੱਚ ਆਪਣੀ ਬਹਾਦਰੀ ਵਿਖਾਈ। Guru teg bahadar ji in punjabi

ਗੁਰੂ ਤੇਗ ਬਹਾਦਰ ਜੀ ਦਾ ਵਿਆਹ ਅਤੇ ਗੁਰਗੱਦੀ

ਵਿਆਹ ਅਤੇ ਗੁਰਗੱਦੀ :- ਆਪਜੀ ਦਾ ਵਿਆਹ 1634 ਇਸਵੀਂ ਵਿੱਚ ਮਾਤਾ ਗੂਜਰੀ ਜੀ ਨਾਲ ਹੋਇਆ। ਆਪ ਜੀ ਦਾ ਨਿਜ਼ੀ ਜੀਵਨ ਬਹੁਤ ਸਾਦਾ ਸੀ ਤੇ ਇਹ ਇਕਾਂਤ ਵਿੱਚ ਪਰਮਾਤਮਾ ਦਾ ਸਿਮਰਨ ਕਰਦੇ ਗੁਰੂ ਹਰਗੋਬਿੰਦ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਦ ਆਪ ਪਿੰਡ ਬਕਾਲਾ ਵਿੱਚ ਆ ਗਏ। ਜਿਥੇ ਇਹਨਾਂ ਨੇ 20 ਸਾਲਸਿਮਰਨ ਕੀਤਾ। ਅਠਵੇਂ ਗੁਰੂ ਹਰਕਿਸ਼ਨ ਜੀ ਨੇ ਬਾਬਾ ਬਕਾਲੇ ਵੱਲ ਇਸ਼ਾਰਾ ਕੀਤਾ ਤਾਂ ਉਥੇ ਕਈ ਢੋਂਗੀ ਆਪਣੇ ਆਪ ਨੂੰ ਗੁਰਗੱਦੀ ਦੇ ਮਾਲਕ ਦਸਣ ਲੱਗੇ। Guru teg bahadar ji in punjabi

ਗੁਰੂ ਤੇਗ ਬਹਾਦਰ ਜੀ ਦਾ ਪਰਮ ਪਰਚਾਰ

ਪਰਮ ਪਰਚਾਰ :- ਇਸ ਤਰ੍ਹਾਂ ਗੁਰੂ ਰੂਪ ਵਿੱਚ ਪ੍ਰਗਟ ਹੋਨ ਤੋਂ ਮਗਰੋਂ ਗੁਰੂ ਤੇਗ ਬਹਾਦਰ ਜੀ ਨੇ ਧਰਮ ਪਰਚਾਰ ਕਰਨਾ ਆਰੰਭ ਕਰ ਦਿੱਤਾ ਆਪ ਨੇ ਆਪਣੇ ਪੁਤਰ ਗੋਬਿੰਦ ਰਾਏ ਨੂੰ ਵੀਰਤਾ ਤੇ ਪਵਿਤਰਤਾ ਦੇ ਸਾਂਚੇ ਵਿੱਚ ਡਾਲਿਆ ਬਕਾਲੇ ਤੋਂ ਬਾਦ ਆਪ ਕੀਰਤਪੁਰ ਪਹੁੰਚੇ ਤੇ ਫੇਰ ਇਹਨਾਂ ਨੇ ਅਨੰਦਪੁਰ ਨਗਰ ਵਸਾਇਆ ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ।

ਗੁਰੂ ਤੇਗ ਬਹਾਦਰ ਜੀ ਦਾ ਗੁਰੂ ਜੀ ਵਲੋਂ ਦਿਤੀ ਗਈ ਕੁਰਬਾਨੀ

ਗੁਰੂ ਜੀ ਵਲੋਂ ਦਿਤੀ ਗਈ ਕੁਰਬਾਨੀ :- ਉਸ ਸਮੇਂ ਮੁਗਲ ਬਾਦਸ਼ਾਹ ਔਰੰਗਜੇ ਬਦੇ ਹੁਕਮਨੁਸਾਰ ਕਸ਼ਮੀਰੀ ਪੰਡਤਾਂ ਨੂੰ ਮੁਸਲਮਾਨ ਬਨਾਇਆ ਜਾ ਰਿਹਾ ਸੀ। ਕਸ਼ਮੀਰੀ ਪੰਡਤ ਆਪਣੀ ਫਰਿਯਾਦ ਲੈ ਕੇ ਗੁਰੂ ਜੀ ਕੋਲ ਆਏ। ਬਾਲਕ ਗੋਬਿੰਦ ਰਾਏ ਦੀ ਬੇਨਤੀ ਉੱਤੇ ਗੁਰੂ ਤੇਗ ਬਹਾਦਰ ਆਪਣੀ ਕੁਰਬਾਨੀ ਲਈ ਤਿਆਰ ਹੋ ਗਏ । ਆਪ ਦੁਆਰਾ ਹਕੂਮਤ ਦੀ ਨੀਤੀ ਅਨੁਸਾਰ ਇਸਲਾਮ ਧਰਮ ਕਬੂਲ ਨਾ ਕਰਕੇ ਆਪ ਨੂੰ ਚਾਂਦਨੀ ਚੌਂਕ ਦੀ ਕੋਤਵਾਲੀ ਵਿੱਚ ਅਨੇਕਾਂ ਕਸ਼ਟ ਦਿੱਤੇ ਗਏ। ਪਹਿਲਾਂ ਆਪਦੇ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ

Guru teg bahadar ji in punjabi
Guru teg bahadar ji in punjabi

ਅੰਤ ਵਿੱਚ ਗੁਰੂ ਜੀ ਸ਼ਹੀਦੀ ਦੇਣ ਲਈ ਤਿਆਰ ਹੋ ਗਏ। ਆਪ ਇਸ਼ਨਾਨ ਕਰਕੇ ਜਪੁਜੀ ਸਾਹਿਬ ਦਾ ਪਾਠ ਕਰਨ ਲੱਗ ਪਏ । ਉਸ ਤੋਂ ਬਾਦ ਪਰਮ ਤਮਾ ਅੱਗੇ ਸਿਰ ਝੁਕਾਇਆ। ਤੇ ਉਸੇ ਸਮੇਂ ਆਪਦਾ ਸਿਰ ਤਲਵਾਰ ਨਾਲ ਧੜ ਤੋਂ ਵੱਖ ਕਰ ਦਿੱਤਾ ਗਿਆ। ਇਹ ਮਹਾਨ ਬਲਿਦਾਨ 11 ਨੰਵਬਰ 1675 ਇਸਵੀਂ ਨੂੰ ਹੋਇਆ ਇਸ ਸਥਾਨ ਉੱਤੇ ਅਜਕਲ ਗੁਰੂਦੁਆਰਾ ਸ਼੍ਰੀਸ਼ਗੰਜ ਬਣਿਆ ਹੋਇਆ ਹੈ। ਹਜ਼ਾਰਾਂ ਸ਼ਰਧਾਲੂ ਸ਼ਹੀਦਾਂ ਦੇ ਸਰਤਾਜ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇਥੇ ਪਹੁੰਚਦੇ ਹਨ।
ਆਪਜੀ ਦੀ ਇਸ ਕੁਰਬਾਨੀ ਤੋਂ ਬਾਦ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ
ਦੀ ਸਾਜਨਾ ਕੀਤੀ ਅਤੇ ਮੁਗਲ ਹਕੂਮਤ ਦੀਆਂ ਜੜਾ ਉਖਾੜ ਕੇ ਰੱਖ ਦਿੱਤਿਆਂ

ਸਲੋਕ ਗੁਰੂ ਤੇਗ ਬਹਾਦਰ ਜੀ

ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੯ ॥

  1. ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
    ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥

  2. ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
    ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥

  3. ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
    ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥

  4. ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
    ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥

  5. ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
    ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥

  6. ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
    ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥

  7. ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
    ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥

  8. ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
    ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥

  9. ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
    ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥

  10. ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥
    ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥

  11. ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥
    ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥

  12. ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥
    ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥

  13. ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥
    ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥

  14. ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥
    ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥

  15. ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
    ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥

  16. ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
    ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥

  17. ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥
    ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥

  18. ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥
    ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥

  19. ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥
    ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥

  20. ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥
    ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥

  21. ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥
    ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥

  22. ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥
    ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥

  23. ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥
    ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥

  24. ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥
    ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥

  25. ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥
    ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥

  26. ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥
    ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥

  27. ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥
    ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥

  28. ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥
    ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥

  29. ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥
    ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥

  30. ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥
    ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥

  31. ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
    ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥

  32. ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
    ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥

  33. ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥
    ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥

  34. ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
    ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥

  35. ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥
    ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥

  36. ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
    ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥

  37. ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
    ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥

  38. ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥
    ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥

  39. ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
    ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥

  40. ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
    ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥

  41. ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥
    ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥

  42. ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥
    ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥

  43. ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
    ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥

  44. ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
    ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥

  45. ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥
    ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥

  46. ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
    ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥

  47. ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
    ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥

  48. ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
    ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥

  49. ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
    ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥

  50. ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
    ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥

  51. ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
    ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥

  52. ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
    ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥

  53. ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
    ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥

  54. ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
    ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥

  55. ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
    ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘਨਾਥ ॥੫੫॥

  56. ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
    ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥

  57. ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
    ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥

Read Also


1 thought on “Guru teg bahadar ji in punjabi| ਗੁਰੂ ਤੇਗ ਬਹਾਦਰ ਜੀ”

Leave a Reply

%d